ਸ. ਏ. ਐੱਸ. ਨਗਰ,7 ਸਤੰਬਰ -ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਸਮੇਂ ਸਰਵ ਸਿੱਖਿਆ ਅਭਿਆਨ ਅਤੇ ਰਾਸ਼ਟਰੀ ਮਾਧਿਅਮਿਕ ਸਿੱਖਿਆ ਅਭਿਆਨ (ਆਦਰਸ਼ ਅਤੇ ਮਾਡਲ ਸਕੂਲ ਸਮੇਤ) ਅਧੀਨ ਕੰਮ ਕਰ ਰਹੇ ਅਧਿਆਪਕਾਂ ਨੂੰ ਵਿਭਾਗ ਵਿੱਚ ਰੈਗੂਲਰ ਹੋਣ ਲਈ ਇੱਕ ਆਖਰੀ ਮੌਕਾ ਦਿੱਤਾ ਗਿਆ ਹੈ| ਇਸ ਲਈ ਵਿਭਾਗ ਵੱਲੋਂ ਆਨਲਾਈਨ ਆਪਸ਼ਨ ਦੇਣ ਲਈ 7 ਸਤੰਬਰ ਨੂੰ ਸ਼ਾਮ 5 ਵਜੇ ਤੋਂ 8 ਸਤੰਬਰ ਦੇ ਸ਼ਾਮ 5 ਵਜੇ ਤੱਕ ਪੋਰਟਲ ਖੋਲ੍ਹਿਆ ਗਿਆ ਹੈ| ਵਿਭਾਗ ਵੱਲੋਂ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਵਿਭਾਗ ਵਿੱਚ ਰੈਗੂਲਰ ਹੋਣ ਦਾ ਇਹ ਆਖਰੀ ਮੌਕਾ ਹੈ ਇਸ ਤੋਂ ਬਾਅਦ ਭਵਿੱਖ ਵਿੱਚ ਪੋਰਟਲ ਨਹੀਂ ਖੋਲ੍ਹਿਆ ਜਾਵੇਗਾ|