ਸੰਗਰੂਰ: ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ‘ਚ ਅਜੇ ਸਕੂਲ ਨਹੀਂ ਖੋਲ੍ਹੇ ਜਾਣਗੇ। ਇਸ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਦਿੱਤੀ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਕੋਰੋਨਾ ਖਤਮ ਨਹੀਂ ਹੁੰਦਾ ਪੰਜਾਬ ‘ਚ ਉਹਨਾਂ ਸਮਾਂ ਸਕੂਲ ਨਹੀਂ ਖੋਲ੍ਹੇ ਜਾਣਗੇ।
ਇਸ ਦੌਰਾਨ ਉਹਨਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਘਰਾਂ ‘ਚ ਸਿਖਿਆ ਦੇਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਇਸ ਦੇ ਲਈ ਕਈ ਟੀਵੀ ਚੈਨਲ ਉਪਲਬਧ ਕਰਵਾਏ ਜਾ ਰਹੇ ਹਨ, ਜਿਸ ‘ਤੇ ਬੱਚਿਆਂ ਨੂੰ ਸਿਖਿਆ ਮੁਹਈਆ ਕਰਵਾਈ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ‘ਚ ਵੱਧ ਰਹੇ ਕੋਰੋਨਾ ਕਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲ ਬੰਦ ਕੀਤੇ ਗਏ ਹਨ ਤਾਂ ਜੋ ਬੱਚੇ ਇਸ ਮਹਾਮਾਰੀ ਦਾ ਸ਼ਿਕਾਰ ਨਾ ਹੋ ਸਕਣ। ਇਸ ਦੌਰਾਨ ਬੱਚਿਆਂ ਨੂੰ ਘਰਾਂ ‘ਚ ਆਨਲਾਈਨ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ , ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ।