ਗੁਰਦਾਸਪੁਰ – ਆਨੰਦ / ਪੁਨੀਤ —
ਕੋਵਿਡ-19 ਮਹਾਮਾਰੀ ਦੌਰਾਨ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਇਕ ਸਕੂਲ ਦਾ ਇਤਰਾਜ਼ਹੀਣਤਾ ਸਰਟੀਫ਼ਿਕੇਟ (ਐੱਨ. ਓ. ਸੀ) ਰੱਦ ਕਰ ਦਿੱਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿੰਗਲਾ ਨੇ ਕਿਹਾ ਕਿ ਉਹ ਅਜਿਹੇ ਸਕੂਲਾਂ ਖ਼ਿਲਾਫ਼ ਆਉਣ ਵਾਲੀਆਂ ਸ਼ਿਕਾਇਤਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਸ਼ਿਵਾਲਿਕ ਪਬਲਿਕ ਸਕੂਲ ਚੱਕ ਅਰਾਈਆਂ ਵਾਲਾ (ਜਲਾਲਾਬਾਦ) ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਐੱਨ. ਓ. ਸੀ. ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।