ਕੇਂਦਰੀ ਜਾਂਚ ਏਜੰਸੀ ਈਡੀ ਵੱਲੋਂ ਪੰਜਾਬ ਵਿੱਚ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਦੇ ਨਕਦੀ ਜ਼ਬਤ ਕੀਤੀ ਗਈ ਹੈ। ਜਾਣਕਾਰੀ ਮਿਲੀ ਹੈ ਕਿ 6 ਕਰੋੜ ਤੋਂ ਵੱਧ ਦੀ ਨਕਦੀ ਮਿਲੀ ਹੈ। ਭੁਪਿੰਦਰ ਨਾਮ ਦੇ ਸ਼ਖਸ ਕੋਲੋਂ ਨਕਦੀ, ਸ਼ੱਕੀ ਲੈਣ-ਦੇਣ ਨਾਲ ਸਬੰਧਤ ਬਹੁਤ ਸਾਰੇ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।
ਸੂਤਰਾਂ ਦੀ ਮੰਨੀਏ ਤਾਂ ਸਾਰਾ ਦਿਨ ਚੱਲੀ ਛਾਪੇਮਾਰੀ ਦੌਰਾਨ ਕਾਫੀ ਜਾਅਲੀ ਦਸਤਾਵੇਜ਼ ਬਰਾਮਦ ਹੋਏ ਹਨ। ਇਨ੍ਹਾਂ ਪੈਸਿਆਂ ਦੇ ਨਾਲ ਹੀ ਕਾਗਜ਼ਾਤ ਬਰਾਮਦ ਹੋਏ ਹਨ, ਹੁਣ ਉਨ੍ਹਾਂ ਦੀ ਜਾਂਚ ਸ਼ੁਰੂ ਹੋ ਗਈ ਹੈ। ਇਸ ਪਿੱਛੋਂ ਕਈ ਵੱਡੇ ਨਾਂ ਸਾਹਮਣੇ ਆ ਸਕਦੇ ਹਨ।
ਦੱਸ ਦਈਏ ਕਿ ਈਡੀ ਨੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਕੰਪਨੀਆਂ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਵਜੋਂ ਅੱਜ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਰਾਜ ਵਿੱਚ 12 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਏਜੰਸੀ ਦੇ ਅਧਿਕਾਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਕਾਰਵਾਈ ਕਰ ਰਹੇ ਹਨ।